ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਨੌਂਵੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ - ਸ੍ਰੀ ਗੁਰੂ ਤੇਗ਼ ਬਹਾਦਰ ਜੀ
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਚਾਰ ਸੌ ਸਾਲਾਂ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਦੇਸ਼ਾਂ ਵਿਦੇਸ਼ਾਂ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਗੁਰਦੁਆਰਾ ਭੋਰਾ ਸਾਹਿਬ ਗੁਰੂ ਦਾ ਮਹਿਲ 'ਚ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਸਬੰਧੀ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਆਪਣੇ ਪਰਿਵਾਰ ਨਾਲ ਗੁਰਦੁਆਰਾ ਭੋਰਾ ਸਾਹਿਬ ਰਹਿੰਦੇ ਸੀ ਅਤੇ ਇਥੇ ਹੀ ਕਸ਼ਮੀਰੀ ਪੰਡਿਤ ਉਨ੍ਹਾਂ ਕੋਲ ਆਏ ਸੀ। ਉਨ੍ਹਾਂ ਦੱਸਿਆ ਕਿ 1 ਮਈ ਨੂੰ ਸਮਾਗਮਾਂ ਦੇ ਭੋਗ ਪਾਏ ਜਾਣਗੇ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।