ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਲੁਧਿਆਣਾ 'ਚ ਪ੍ਰਕਾਸ਼ ਪੁਰਬ - Prakash Purab of Sri Guru Gobind Singh Ji
🎬 Watch Now: Feature Video
ਲੁਧਿਆਣਾ: ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਲੁਧਿਆਣਾ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਆਸਾ ਦੀ ਵਾਰ, ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਤਾਦਾਦ ਵਿੱਚ ਸੰਗਤ ਸ੍ਰੀ ਗੁਰੂ ਅੱਗੇ ਨਤਮਸਤਕ ਹੋਈ। ਗੁਰਦੁਆਰੇ ਦੇ ਟਰੱਸਟੀ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਗਣਤੰਤਰ ਦਿਹਾੜੇ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਨੂੰ ਲੈ ਕੇ ਚੜ੍ਹਦੀ ਕਲਾ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ ਗਈ ਹੈ। ਇਸ ਦੌਰਾਨ ਵੱਡੀ ਤਾਦਾਦ ਵਿੱਚ ਸਿੱਖ ਸੰਗਤਾਂ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।