ਸਕੂਲਾਂ 'ਚ ਮੁੜ ਪਰਤੀ ਰੌਣਕ, ਪੰਜਾਬ 'ਚ ਅੱਜ ਤੋਂ ਖੁੱਲ੍ਹੇ ਪ੍ਰੀ-ਪ੍ਰਾਇਮਰੀ ਸਕੂਲ

By

Published : Feb 1, 2021, 3:59 PM IST

thumbnail
ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਅੱਜ ਤੋਂ ਪੰਜਾਬ ਭਰ 'ਚ ਪ੍ਰੀ-ਪ੍ਰਾਇਮਰੀ ਸਕੂਲ ਖੁੱਲ੍ਹ ਚੁੱਕੇ ਹਨ। ਪਿਛਲੇ ਦਿਨੀ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਖੋਲ੍ਹੇ ਗਏ ਸਨ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਸਨ। ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਪ੍ਰਿੰਸੀਪਲ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਕਾਂ ਮੁਤਾਬਕ ਸਕੂਲ ਖੁੱਲ੍ਹਣ ਮਗਰੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਿਦਾਇਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਬੱਚਿਆਂ ਨੂੰ ਮਾਸਕ ਤੇ ਸੈਨੇਟਾਈਜ਼ਰ ਆਦਿ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਬੱਚਿਆਂ ਨੂੰ ਸਕੂਲ ਭੇਜਣ ਸਬੰਧੀ ਉਨ੍ਹਾਂ ਦੇ ਮਾਪਿਆਂ ਤੋਂ ਲਿਖਤੀ ਆਗਿਆ ਲਈ ਜਾ ਰਹੀ ਹੈ। ਸਕੂਲ ਆਏ ਬੱਚਿਆਂ ਨੇ ਕਿਹਾ ਕਿ ਸਕੂਲ ਆ ਕੇ ਬੇਹਦ ਖੁਸ਼ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.