ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਤਿਆਰੀਆਂ ਸ਼ੁਰੂ
🎬 Watch Now: Feature Video
9 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ 643ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸੰਗਤ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਜਲੰਧਰ ਵਿਚ ਗੁਰੂ ਰਵਿਦਾਸ ਐਜੂਕੇਸ਼ਨ ਐਂਡ ਚੈਰੀਟੇਬਲ ਟਰੱਸਟ ਵੱਲੋਂ ਪ੍ਰਕਾਸ਼ ਪੁਰਬ ਨੂੰ ਲੈ ਕੇ ਖ਼ਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਪ੍ਰਧਾਨ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਤੇ ਲੋਕਾਂ ਵਿੱਚ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਵਿਦੇਸ਼ਾਂ ਵਿੱਚ ਵਸਦੇ ਰਵਿਦਾਸ ਭਾਈਚਾਰੇ ਦੇ ਲੋਕ ਜਲੰਧਰ ਆਉਂਦੇ ਹਨ। ਇਸ ਦੇ ਨਾਲ ਹੀ ਬੂਟਾ ਮੰਡੀ ਵਿਖੇ ਲੱਗਣ ਵਾਲੇ 3 ਦਿਨ ਦੇ ਮੇਲੇ ਵਿੱਚ ਵੀ ਸ਼ਾਮਿਲ ਹੁੰਦੇ ਹਨ। ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵੀ ਕੱਢੀ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਵਾਰਾਣਸੀ ਤੋਂ ਜਲੰਧਰ ਤੋਂ ਬੇਗਮਪੁਰਾ ਐਕਸਪ੍ਰੈੱਸ ਵੀ ਰਵਾਨਾ ਹੋਈ ਸੀ।