ਜਲੰਧਰ ਚ ਵੱਧ ਰਿਹਾ ਕ੍ਰਾਇਮ ਗ੍ਰਾਫ, ਔਰਤਾਂ ਵੱਲੋਂ ਪੁਲਿਸ ਖਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ - face of increasing looting incidents
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11485771-617-11485771-1619003137860.jpg)
ਜਲੰਧਰ: ਕਸਬਾ ਫਿਲੌਰ ਦੇ ਪਿੰਡ ਅੱਪਰਾ 'ਚ ਪਿੰਡ ਵਾਸੀਆਂ ਵਲੋਂ ਮੀਟਿੰਗ ਕਰਕੇ ਪੁਲਿਸ ਖਿਲਾਫ਼ ਪ੍ਰਦਰਸ਼ਨ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਸੂਬੇ 'ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦਿਨ ਪਰ ਦਿਨ ਵੱਧ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਇਲਾਕੇ 'ਚ ਵੀ ਕਈ ਲੁੱਟ ਖੋਹ ਦੀ ਵਾਰਦਾਤਾਂ 'ਚ ਵਾਧਾ ਹੋਇਆ ਹੈ, ਜਿਸ ਕਾਰਨ ਮਹਿਲਾਵਾਂ ਇਕੱਲੀਆਂ ਘਰ ਤੋਂ ਬਾਹਰ ਨਹੀਂ ਨਿਕਲ ਸਕਦੀਆਂ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਪੁਲਿਸ ਖਿਲਾਫ਼ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਜਾਵੇਗੀ।