ਵਪਾਰ ਮੰਡਲ ਦੇ ਪ੍ਰਧਾਨ ਨੇ ਦੁਕਾਨਾਂ ਦੇ ਖੋਲ੍ਹਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਅੱਗੇ ਲਾਈ ਗੁਹਾਰ - ਵਪਾਰ ਮੰਡਲ
🎬 Watch Now: Feature Video
ਪਟਿਆਲਾ: ਕੋਰੋਨਾ ਦੇ ਕਹਿਰ 'ਚ ਤਾਲਾਬੰਦੀ ਦੀ ਸਥਿਤੀ ਬਣੀ ਹੋਈ ਹੈ ਜਿਸ ਤਹਿਤ ਪੰਜਾਬ ਸਰਕਾਰ ਨੇ ਕਰਫਿਊ 'ਚ ਢਿੱਲ ਦੀ ਵਰਤੋਂ ਕਰਦੇ ਹੋਏ ਕੁੱਝ ਦੁਕਾਨਾਂ ਨੂੰ ਖੋਲ੍ਹਣ ਦੀ ਹਦਾਇਤ ਦਿੱਤੀ ਹੈ। ਦੁਕਾਨਾਂ ਦੇ ਖੁੱਲ੍ਹਣ ਦੇ ਸਮੇਂ 'ਚ ਵੀ ਵਾਧਾ ਕੀਤਾ ਗਿਆ ਹੈ। ਇਹ ਸਮਾਂ ਸਵੇਰੇ 9 ਵਜੇ ਤੋਂ 3 ਵੱਜੇ ਤੱਕ ਹੋ ਗਿਆ ਹੈ। ਇਸ ਦੇ ਨਾਲ ਹੀ ਵਪਾਰ ਮੰਡਲ ਪਟਿਆਲਾ ਵੱਲੋਂ ਪਟਿਆਲਾ ਦੇ ਤ੍ਰਿਪੜੀ ਸ਼ਹਿਰ ਵਿੱਚ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਮੀਟਿੰਗ ਕੀਤੀ ਗਈ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਰਾਜੇਸ਼ ਗੁਪਤਾ ਨੇ ਦੱਸਿਆ ਕਿ ਕਰਫਿਊ ਦੀ ਢਿੱਲ ਦੌਰਾਨ ਜਿੱਥੇ ਸਰਕਾਰੀ ਦਫ਼ਤਰ ਖੁੱਲ ਰਹੇ ਹਨ, ਬੈਂਕ ਖੁੱਲ ਰਹੇ ਹਨ ਉੱਥੇ ਹੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਪਾਰੀਆਂ ਨੂੰ ਵੀ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਦੁਕਾਨਾਂ ਪਿਛਲੇ 50 ਦਿਨਾਂ ਤੋਂ ਬੰਦ ਹਨ ਜਿਸ ਕਾਰਨ ਦੁਕਾਨਾਂ 'ਚ ਪਿਆ ਸਾਰਾ ਸਮਾਨ ਖ਼ਰਾਬ ਹੋ ਰਿਹਾ ਹੈ। ਇਸ ਨਾਲ ਦੁਕਾਨਦਾਰਾਂ ਨੂੰ ਮੰਦੀ ਦੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ 'ਚ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੱਗੇ ਦੁਕਾਨਾਂ ਦੇ ਖੋਲ੍ਹਣ ਦੀ ਗੁਹਾਰ ਲਗਾਈ ਹੈ।