ਰਾਜੋਆਣਾ ਮਾਮਲਾ: ਰਾਸ਼ਟਰਪਤੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮੁਲਾਕਾਤ ਦਾ ਨਹੀਂ ਦਿੱਤਾ ਸਮਾਂ - ਦਲਜੀਤ ਸਿੰਘ ਚੀਮਾ
🎬 Watch Now: Feature Video
ਚੰਡੀਗੜ੍ਹ: ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲੈ ਕੇ ਰਾਸ਼ਟਰਪਤੀ ਨੇ ਮੁਲਾਕਾਤ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਮਾਂ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਸਮਾਂ ਦੇਣ ਤੋਂ ਮਨ੍ਹਾ ਇਸ ਕਰਕੇ ਕੀਤਾ ਗਿਆ ਕਿਉਂਕਿ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਰਾਸ਼ਟਰਪਤੀ ਨੂੰ ਕੇਸ ਨਹੀਂ ਭੇਜਿਆ ਗਿਆ। ਚੀਮਾ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਡਿਊਟੀ ਬਣਦੀ ਹੈ ਕਿ ਸਮੇਂ ਸਿਰ ਸਾਰੀ ਕਾਰਵਾਈ ਪੂਰੀ ਕਰੇ ਤਾਂ ਜੋ 26 ਜਨਵਰੀ ਤੱਕ ਉਨ੍ਹਾਂ ਦੀ ਰਿਹਾਈ ਹੋ ਸਕੇ।