ਪੱਤਰਕਾਰਾਂ 'ਤੇ ਹਮਲੇ: ਮਲੇਰਕੋਟਲਾ ਪ੍ਰੈੱਸ ਕਲੱਬ ਨੇ ਐਸਡੀਐਮ ਨੂੰ ਸੌਂਪਿਆ ਮੰਗ ਪੱਤਰ - attack on journalist
🎬 Watch Now: Feature Video
ਮਲੇਰਕੋਟਲਾ: ਸੂਬੇ 'ਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਫਰੰਟ ਲਾਈਨ 'ਤੇ ਕੰਮ ਕਰ ਰਹੇ ਪੱਤਰਕਾਰਾਂ 'ਤੇ ਵਾਰ-ਵਾਰ ਹਮਲੇ ਹੋਣਾ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਕਈ ਸ਼ਹਿਰਾਂ ਦੇ ਵਿੱਚ ਪੱਤਰਕਾਰਾਂ ਵੱਲੋਂ ਇਕੱਠੇ ਹੋ ਕੇ ਪ੍ਰਦਰਸ਼ਨ ਵੀ ਕੀਤਾ ਗਿਆ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਮਲੇਰਕੋਟਲਾ ਪ੍ਰੈੱਸ ਕਲੱਬ ਵੱਲੋਂ ਵੀ ਇੱਥੋਂ ਦੇ ਐਸਡੀਐਮ ਵਿਕਰਮਜੀਤ ਸਿੰਘ ਪਾਂਥੇ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਪੁਲਿਸ ਅਧਿਕਾਰੀਆਂ ਵੱਲੋਂ ਜ਼ਿਆਦਾਤਰ ਬਦਸਲੂਕੀ ਕੀਤੀ ਜਾਂਦੀ ਹੈ ਅਤੇ ਅਜਿਹੇ ਕੇਸਾਂ ਦੀ ਪਹਿਲ ਦੇ ਆਧਾਰ 'ਤੇ ਜਾਂਚ ਕਰਕੇ ਕਾਰਵਾਈ ਅਮਲ 'ਚ ਲਿਆਂਦੀ ਜਾਣੀ ਚਾਹੀਦੀ ਹੈ।