ਪ੍ਰੈਸ ਕਲੱਬ ਮੰਡੀ ਗੋਬਿੰਦਗੜ੍ਹ ਨੇ ਹੜ੍ਹ ਪੀੜਤਾਂ ਦੀ ਕੀਤੀ ਮਦਦ - ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਮੰਡੀ ਗੋਬਿੰਦਗੜ੍ਹ
🎬 Watch Now: Feature Video
ਪਿਛਲੇ ਦਿਨੀਂ ਭਾਰੀ ਮੀਂਹ ਦੇ ਚਲਦਿਆਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਜਿਸ ਕਰਕੇ ਕਾਫ਼ੀ ਨੁਕਸਾਨ ਹੋਇਆ। ਇਸ ਦੇ ਮੱਦੇਨਜ਼ਰ ਪ੍ਰੈਸ ਕਲੱਬ ਮੰਡੀ ਗੋਬਿੰਦਗੜ ਵੱਲੋਂ ਰੋਪੜ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਧਾਰਮਿਕ ਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਤੋਂ ਰਾਹਤ ਸਮਗਰੀ ਦੇ ਰੂਪ ਵਿੱਚ ਲੰਗਰ ਭੇਜਿਆ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰੈਸ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਹੜ੍ਹ ਦੇ ਕਾਰਨ ਸਤਲੁਜ ਕੰਡੇ ਵਸੇ ਕਈ ਪਿੰਡ ਪ੍ਰਭਾਵਿਤ ਹੋਏ ਹਨ ਜਿੱਥੇ ਲੋਕਾਂ ਦਾ ਸਭ ਕੁੱਝ ਉਜੜ ਗਿਆ ਜਿਨ੍ਹਾਂ ਦੀ ਮਦਦ ਲਈ ਹਰ ਕਿਸੇ ਨੂੰ ਅੱਗੇ ਆਉਣ ਦੀ ਲੋੜ ਹੈ।