PM ਨਰਿੰਦਰ ਮੋਦੀ ਦੀ ਲੰਮੀ ਉਮਰ ਲਈ ਮੰਦਰ 'ਚ ਕੀਤਾ ਪਾਠ - Narendra Modi's long life was recited in Bathinda temple
🎬 Watch Now: Feature Video
ਬਠਿੰਡਾ: ਫਿਰੋਜ਼ਪੁਰ ਰੈਲੀ ਦੌਰਾਨ ਕਿਸਾਨਾਂ ਵੱਲੋਂ ਰਾਸਤੇ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੱਡੀ ਰੋਕੇ ਜਾਣ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਵਿਖੇ ਚੰਨੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ, ਤੇ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਭਾਜਪਾ ਦੀ ਚੋਣ ਗਤੀਵਿਧੀਆਂ ਤੋਂ ਬੁਖਲਾਈ ਹੋਈ ਹੈ, ਇਸੇ ਕਾਰਨ ਉਨ੍ਹਾਂ ਵੱਲੋਂ ਨਰਿੰਦਰ ਮੋਦੀ ਨੂੰ ਰੈਲੀ ਵਿੱਚ ਪਹੁੰਚਣ ਨਹੀਂ ਦਿੱਤਾ ਗਿਆ। ਇਸ ਪ੍ਰਦਰਸ਼ਨ ਕਰਨ ਦੌਰਾਨ ਭਾਜਪਾ ਵਰਕਰਾਂ ਵੱਲੋਂ ਮੰਦਰ ਵਿੱਚ ਜਾਂ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਲਈ ਪਾਠ ਵੀ ਕੀਤਾ ਗਿਆ।