ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਿੱਚ ਅੱਜ ਤੋਂ ਖੁੱਲ੍ਹੇ ਨਿੱਜੀ ਤੇ ਸਰਕਾਰੀ ਸਕੂਲ - ਬੱਚਿਆਂ ਦੀ ਸਕੈਨਿੰਗ
🎬 Watch Now: Feature Video
ਕੋਰੋਨਾ ਮਹਾਂਮਾਰੀ ਦੇ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿੱਚ ਬੰਦ ਪਏ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਮਾਪਿਆਂ ਦੀ ਇਜ਼ਾਜਤ ਤੋਂ ਬਾਅਦ ਸਕੂਲ ਆ ਸਕਦੇ ਹਨ। ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਸਕੂਲ ਦੇ ਮੁੱਖ ਗੇਟ ਉੱਤੇ ਹੀ ਬੱਚਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ ਤੇ ਬੱਚਿਆਂ ਦੇ ਹੱਥ ਸੈਨੀਟਾਈਜ਼ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਬੱਚਿਆਂ ਦੇ ਮਾਪਿਆਂ ਤੋਂ ਉਨ੍ਹਾਂ ਦੀ ਸੁਰੱਖਿਆ ਸਬੰਧੀ ਲਿਖਤੀ ਤੌਰ ਉੱਤੇ ਵੀ ਇੱਕ ਸਵੈ-ਘੋਸ਼ਣਾ ਪੱਤਰ ਵੀ ਸਕੂਲ ਵੱਲੋਂ ਮੰਗਵਾਇਆ ਜਾ ਰਿਹਾ ਹੈ।