ਸਕੂਲ ਬੰਦ ਕਰਨ ਨੂੰ ਲੈ ਕੇ ਪ੍ਰਾਇਵੇਟ ਸਕੂਲ ਮਾਲਕਾਂ ਨੇ ਸਰਕਾਰ ’ਤੇ ਖੜੇ ਕੀਤੇ ਸਵਾਲ
🎬 Watch Now: Feature Video
ਸਰਹਿੰਦ: ਸ਼ਹਿਰ ’ਚ ਨਾਸਾ ਕੋਰ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਵੱਖ-ਵੱਖ ਵਿਸ਼ਿਆ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ 'ਤੇ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਵੱਧਦੇ ਦੇਖ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸਕੂਲ ਬੰਦ ਕਰਨ ਦਾ ਜੋ ਫੈਸਲਾ ਲਿਆ ਗਿਆ ਹੈ ਉਹ ਉਸ ਦਾ ਪੁਰਜ਼ੋਰ ਵਿਰੋਧ ਕਰਦੇ ਹਨ, ਕਿਉਂਕਿ ਇਹ ਲਾਕਡਾਊਨ ਕਰ ਕੇ ਕੈਪਟਨ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਨੂੰ ਵਧਾਉਣ ਵਿੱਚ ਲੱਗੀ ਹੋਈ ਹੈ ਜਦੋਂਕਿ ਪਹਿਲਾਂ ਤੋਂ ਹੀ ਮੰਦੀ ਦੀ ਮਾਰ ਝੱਲ ਰਹੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘਟੀ ਹੈ।