ਰਾਸ਼ਨ ਨਾ ਮਿਲਣ ਤੇ ਬੈਂਕਾਂ ਦੀਆਂ ਕਿਸ਼ਤਾਂ ਤੋਂ ਪਰੇਸ਼ਾਨ ਆਮ ਲੋਕ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਕਾਰਨ ਰੋਜ਼ ਕਮਾ ਕੇ ਖਾਣ ਵਾਲੇ ਮਜਦੂਰਾਂ, ਕਾਮਿਆਂ ਅਤੇ ਦੁਕਾਨਦਾਰਾਂ ਵਿੱਚ ਨਿਰਾਸ਼ਾ ਦਾ ਆਲਮ ਹੈ। ਗ਼ਰੀਬ ਲੋਕਾਂ ਦਾ ਕਹਿਣਾ ਹੈ ਕਿ 5 ਕਿੱਲੋ ਆਟਾ ਅਤੇ 400 ਗ੍ਰਾਮ ਦਾਲ ਦੇ ਕੇ ਗਰੀਬਾਂ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਰਾਸ਼ਨ ਤਾਂ 2 ਦਿਨਾਂ ਵਿੱਚ ਖ਼ਤਮ ਹੋ ਜਾਂਦਾ ਹੈ। ਉਧਰ ਦੂਜੇ ਪਾਸੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਬੈਕਾਂ ਦੀਆਂ ਕਿਸ਼ਤਾਂ ਉਨ੍ਹਾਂ ਨੂੰ ਤੰਗ ਕਰ ਰਹੀਆਂ ਹਨ।