ਖ਼ਰੀਦ ਏਜੰਸੀ ਦੇ ਇੰਸਪੈਕਟਰਾਂ ਨੇ ਕਣਕ ਦੀ ਖਰੀਦ ਬੰਦ ਕਰ ਕੀਤੀ ਹੜਤਾਲ
🎬 Watch Now: Feature Video
ਕਣਕ ਦੀ ਫ਼ਸਲ ਚ ਆ ਰਹੀ ਨਮੀ ਅਤੇ ਖਰੀਦ ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਏਜੰਸੀਆਂ ਦੇ ਇੰਸਪੈਂਕਟਰਾਂ ਵੱਲੋਂ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਕਣਕ ਦੀ ਫਸਲ ਨਾ ਖਰੀਦਣ ਦਾ ਫੈਸਲਾ ਲਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਨੂੰ ਬਾਰਦਾਨਾਂ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਖਰਾਬ ਮੌਸਮ ਕਰਕੇ ਫਸਲਾਂ ਚ ਨਮੀ ਵਧਦੀ ਜਾ ਰਹੀ ਹੈ ਜਿਸ ਕਾਰਨ ਕਣਕ ਦੀ ਫਸਲ ਨੂੰ ਖਰੀਦਣ ਚ ਮੁਸ਼ਕਿਲਾਂ ਆ ਰਹੀਆਂ ਹਨ। ਪਰ ਸਰਕਾਰ ਵੱਲੋਂ ਇਸਦਾ ਹੱਲ ਨਹੀਂ ਕੱਢਿਆ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੇ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਨਹੀਂ ਨਿਕਲਦਾ ਉਦੋਂ ਤੱਕ ਉਹ ਹੜਤਾਲ ਕਰਦੇ ਰਹਿਣਗੇ।