ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦਾ ਕਰੋੜਾਂ ਦਾ ਪਿਆ ਬਕਾਇਆ ਤੁਰੰਤ ਕਰੇ ਰਿਲੀਜ਼: ਪ੍ਰੋ ਬਡੂੰਗਰ - ਪ੍ਰੋ ਬਡੂੰਗਰ
🎬 Watch Now: Feature Video
ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਜ਼ਿਲ੍ਹੇ ’ਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਅਦਾਰਿਆਂ ਦਾ ਕੇਂਦਰ ਸਰਕਾਰ ਕੋਲ ਪੋਸਟ ਮੈਟ੍ਰਿਕ ਸਕੀਮ ਅਧੀਨ ਕਰੋੜਾਂ ਰੁਪਏ ਦਾ ਬਕਾਇਆ ਪਿਆ ਵਜ਼ੀਫ਼ਾ ਤੁਰੰਤ ਰਿਲੀਜ਼ ਕਰੇ। ਕਿਉਂਕਿ ਪੋਸਟ ਮੈਟ੍ਰਿਕ ਸਕੀਮ ਅਧੀਨ ਕਰੋੜਾਂ ਰੁਪਏ ਦੇ ਬਕਾਏ ਨਾਲ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਅਦਾਰਿਆਂ ’ਤੇ ਵਾਧੂ ਵਿੱਤੀ ਬੋਝ ਪੈ ਰਿਹਾ ਹੈ। ਇਸ ਤੋਂ ਇਲਾਵਾ ਪ੍ਰੋ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਕਮੇਟੀ ਦਾ ਜੀਐੱਸਟੀ ਬਕਾਇਆ ਵੀ ਤੁਰੰਤ ਰਿਲੀਜ਼ ਕਰੇ ਕਿਉਂਕਿ ਇਹ ਇਕ ਧਾਰਮਿਕ ਸੰਸਥਾ ਹੈ।