ਖੇਤੀ ਕਾਨੂੰਨਾਂ ਵਿਰੁੱਧ ਸਰਕਾਰ ਨੂੰ ਜਗਾਉਣ ਲਈ ਪਿੰਡ ਵਾਸੀਆਂ ਨੇ ਕੱਢੀ ਜਾਗੋ

🎬 Watch Now: Feature Video

thumbnail

By

Published : Sep 30, 2020, 5:45 PM IST

ਸੰਗਰੂਰ: ਖੇਤੀ ਕਾਨੂੰਨਾਂ ਵਿਰੁੱਧ ਸੰਗਰੂਰ ਦੇ ਬਲਾਕ ਭਵਾਨੀਗੜ੍ਹ ਦੇ ਪਿੰਡ ਬਾਲਦ ਕਲਾਂ ਵਿਖੇ ਪਿੰਡ ਵਾਸੀਆਂ ਨੇ ਇੱਕਜੁੱਟ ਹੋ ਕੇ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਉਣ ਵਾਸਤੇ ਪਿੰਡ ਵਿੱਚ ਜਾਗੋ ਕੱਢੀ। ਇਸ ਜਾਗੋ ਵਿੱਚ ਮਰਦਾਂ, ਔਰਤਾਂ, ਨੌਜਵਾਨਾਂ ਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਹ ਜਾਗੋ ਭਟਕ ਰਹੀ ਸਰਕਾਰ ਨੂੰ ਸਹੀ ਰਾਹ ਉੱਤੇ ਲਿਆਉਣ ਲਈ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਲਈ ਜੋ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ। ਇਹ ਕਿਸਾਨ ਮਾਰੂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.