CAA ਦੇ ਵਿਰੋਧ ਵਿੱਚ ਵੱਖ-ਵੱਖ ਜੱਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ - ਨਾਗਰਿਕਤਾ ਸੋਧ ਕਾਨੂੰਨ
🎬 Watch Now: Feature Video

ਨਾਗਰਿਕਤਾ ਸੋਧ ਕਾਨੂੰਨ ਬਿਲ ਵਿਰੁਧ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਜਾਰੀ ਹੈ। ਇਸ ਦੇ ਤਹਿਤ ਬਹੁਜਨ ਕ੍ਰਾਂਤੀ ਮੋਰਚਾ ਦੇ ਬੈਨਰ ਹੇਠਾਂ ਬੁੱਧਵਾਰ ਜੀ ਟੀ ਰੋਡ ਫ਼ਗਵਾੜਾ ਦੇ ਕੰਢੇ ਖੜ੍ਹ ਕੇ ਕਈ ਜੱਥੇਬੰਦੀਆਂ ਨੇ ਨਾਗਰਿਕਤਾ ਕਾਨੂੰਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਅਤੇ ਮੁਸਲਿਮ ਜਥੇਬੰਦੀਆਂ ਨੇ ਮਿਲ ਕੇ ਦੇਸ਼ ਦੀ ਕੇਂਦਰ ਸਰਕਾਰ ਦੇ ਵਿਰੁੱਧ ਨਾਗਰਿਕਤਾ ਬਿੱਲ ਪਾਸ ਕਰਨ ਦੇ ਵਿਰੋਧ ਵਿੱਚ ਜੰਮ ਕੇ ਭੜਾਸ ਕੱਢੀ। ਇਸ ਮੌਕੇ ਮੁਸਲਿਮ ਜਥੇਬੰਦੀਆਂ ਦੇ ਬੁਲਾਰੇ ਨੇ ਕੇਂਦਰ ਸਰਕਾਰ ਦੇ ਉੱਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਜ਼ਬਰਦਸਤੀ ਦੇਸ਼ ਦੇ ਲੋਕਾਂ ਉੱਤੇ ਨਾਗਰਿਕਤਾ ਕਾਨੂੰਨ ਥੋਪ ਕੇ ਵਾਹਵਾਹੀ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਇੱਕ ਪਾਸੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੇਸ਼ ਵਿੱਚ ਥਾਂ ਥਾਂ 'ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਦੂਜੇ ਪਾਸੇ ਕੇਂਦਰ ਸਰਕਾਰ ਨਾਗਰਿਕਤਾ ਕਾਨੂੰਨ ਲੋਕ ਹਿੱਤ ਅਤੇ ਦੇਸ਼ ਹਿੱਤ ਦੇ ਲਈ ਪਾਸ ਕੀਤਾ ਕਾਨੂੰਨ ਦੱਸ ਰਹੀ ਹੈ।