ਹੁਸ਼ਿਆਰਪੁਰ ਵਿੱਚ ਸੀਏਏ ਦੇ ਵਿਰੋਧ ਵਿੱਚ ਪ੍ਰਦਰਸ਼ਨ - ਹੁਸ਼ਿਆਰਪੁਰ ਵਿੱਚ ਸੀਏਏ ਦਾ ਵਿਰੋਧ

🎬 Watch Now: Feature Video

thumbnail

By

Published : Jan 29, 2020, 9:33 PM IST

ਹੁਸ਼ਿਆਰਪੁਰ ਵਿੱਚ ਸਮੂਹ ਦਲਿਤ ਸਿੱਖ ਮੁਸਲਿਮ ਇਸਾਈ ਮੂਲ ਨਿਵਾਸੀ ਓਬੀਸੀ ਭਾਈਚਾਰੇ ਨੇ ਸੀਏਏ ਤੇ ਐੱਨਆਰਸੀ ਦੇ ਖ਼ਿਲਾਫ਼ ਵਿਸ਼ਾਲ ਰੋਸ ਮਾਰਚ ਕੱਢਿਆ। ਇਸ ਵਿੱਚ ਵੱਡੀ ਗਿਣਤੀ 'ਚ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਆਮ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਹੁਸ਼ਿਆਰਪੁਰ ਬੰਦ ਨਹੀਂ ਕੀਤਾ ਗਿਆ, ਸਿਰਫ਼ ਰੋਸ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਸੀਏਏ ਤੇ ਐੱਨਆਰਸੀ ਦੇ ਵਿਰੁੱਧ ਸਮੂਹ ਭਾਈਚਾਰੇ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ, ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਭਾਜਪਾ ਤੇ ਆਰਐੱਸਐੱਸ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਡੱਟ ਕੇ ਆਵਾਜ਼ ਬੁਲੰਦ ਕੀਤੀ ਜਾਵੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.