ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ਵਿਰੁੱਧ ਕਿਸਾਨਾਂ ਨੇ ਕੀਤੀ ਰੋਸ ਰੈਲੀ - ਮਨ ਦੀ ਬਾਤ ਦੇ ਵਿਰੋਧ ਵਿੱਚ ਰੋਸ ਰੈਲੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10038993-thumbnail-3x2-rpr.jpg)
ਰੂਪਨਗਰ: ਕਿਸਾਨ ਮਜ਼ਦੂਰ ਏਕਤਾ ਸੰਘਰਸ਼ ਕਮੇਟੀ ਵੱਲੋਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਨ ਦੀ ਬਾਤ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਰੈਲੀ ਤੋਂ ਪਹਿਲਾਂ ਨੌਜਵਾਨ ਅਤੇ ਕਿਸਾਨ ਨੇ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਤਮਸਤਕ ਹੋਏ। ਰੈਲੀ ਸ਼ੀਤਲਾ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਰਾਮ ਮੰਦਰ ਚੌਕ ਮੇਨ ਬਾਜ਼ਾਰ ਅਤੇ ਅੰਬ ਵਾਲਾ ਚੌਕ ਤੋਂ ਹੁੰਦੇ ਹੋਏ ਮੰਦਰ ਵਿਖੇ ਸਮਾਪਤ ਹੋਈ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਮਨ ਦੀ ਗੱਲ ਨਾ ਕਰਨ ਸਗੋਂ ਕਿਸਾਨਾਂ ਦੇ ਮਨ ਦੀ ਗੱਲ ਸੁਣਨ ਅਤੇ ਦੇਸ਼ ਨੂੰ ਖੇਤੀ ਕਾਨੂੰਨਾਂ ਦਾ ਨੁਕਸਾਨ ਸਮਝਦੇ ਹੋਏ ਰੱਦ ਕਰਨ।