ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੀਐਮ ਮੋਦੀ ਦਾ ਸਾੜਿਆ ਪੁਤਲਾ
🎬 Watch Now: Feature Video
ਜਲੰਧਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਸਬਾ ਫਿਲੌਰ ਦੇ ਪਿੰਡ ਕਾਹਨਾ ਢੇਸੀਆਂ ਵਿਖੇ ਪਿੰਡ ਵਾਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਸਰਕਾਰ ਤਿੰਨੇ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤਕ ਇਹ ਸੰਘਰਸ਼ ਜਾਰੀ ਰਹੇਗਾ। ਲੋਕਾਂ ਦਾ ਕਹਿਣਾ ਹੈ ਕਿ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਬਣਾਈ ਗਈ ਹਰ ਰਣਨਿਤੀ 'ਤੇ ਲੋਕ ਉਨ੍ਹਾਂ ਦੇ ਨਾਲ ਖੜਣਗੇ ।