ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਸਾੜਿਆ ਗਿਆ ਪੁਤਲਾ

🎬 Watch Now: Feature Video

thumbnail

By

Published : Dec 1, 2019, 8:24 AM IST

ਬਠਿੰਡਾ : ਸ਼ਹਿਰ 'ਚ ਈਟੀਟੀ ਟੈਟ ਅਤੇ ਬੀਐਡ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਡੀਸੀ ਦਫਤਰ ਤੋਂ ਲੈ ਕੇ ਮਨਪ੍ਰੀਤ ਬਾਦਲ ਦੇ ਦਫ਼ਤਰ ਤੱਕ ਰੋਸ ਮਾਰਚ ਕਰਕੇ ਪੁਤਲਾ ਸਾੜਿਆ ਗਿਆ। ਇਸ ਬਾਰੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਈਟੀਟੀ ਟੈਟ ਅਤੇ ਬੀਐਡ ਪਾਸ ਅਧਿਆਪਕਾਂ ਨੂੰ ਨੌਕਰੀਆਂ ਨਹੀਂ ਦੇ ਰਹੀ। ਉਨ੍ਹਾਂ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਬੀਤੇ ਦਿਨੀਂ ਜਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸੰਗਰੂਰ ਵਿਖੇ ਧਰਨੇ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਕੀਤਾ ਗਿਆ ਜਿਸ 'ਚ ਕਈ ਅਧਿਆਪਕ ਜ਼ਖਮੀ ਹੋਏ। ਉਨ੍ਹਾਂ ਵੱਲੋਂ ਇਸ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵਿਰੋਧ ਕੀਤਾ। ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਸੂਬਾ ਸਰਕਾਰ ਉੱਤੇ ਵਾਅਦਾ ਖਿਲਾਫੀ ਦੇ ਦੋਸ਼ ਲਾਉਂਦੇ ਹੋਏ ਮੰਗਾਂ ਨਾ ਮੰਨੇ ਜਾਣ 'ਤੇ ਵੱਖ-ਵੱਖ ਜੱਥੇਬੰਦੀਆਂ ਨਾਲ ਮਿਲ ਕੇ 8ਨਵੰਬਰ ਨੂੰ ਸੰਗਰੂਰ ਵਿਖੇ ਵੱਡਾ ਰੋਸ ਮਾਰਚ ਕੱਢਣ ਦੀ ਚੇਤਾਵਨੀ ਦਿੱਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.