thumbnail

By

Published : Jun 19, 2020, 10:26 PM IST

ETV Bharat / Videos

ਘਰਾਂ ਦੇ ਬਿਜਲੀ ਦੇ ਬਿੱਲ ਮਾਫ਼ ਕਰਾਉਣ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ: ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਘਰਾਂ ਦੇ ਬਿਜਲੀ ਦੇ ਬਿੱਲ ਮਾਫ਼ ਕਰਾਉਣ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਪ ਦੇ ਆਗੂਆਂ ਵੱਲੋਂ ਜੰਮ ਕੇ ਪੰਜਾਬ ਸਰਕਾਰ ਦੇ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਜ਼ਿਆਦਾ ਬਿਜਲੀ ਦੇ ਬਿੱਲ ਲੋਕਾਂ 'ਤੇ ਥੋਪ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਲੋਕਾਂ ਦੇ ਕੰਮ ਕਾਰ ਪਹਿਲਾਂ ਤੋਂ ਹੀ ਠੱਪ ਪਏ ਹਨ, ਉੱਪਰੋਂ ਸਰਕਾਰ ਬਿਜਲੀ ਦੇ ਭਾਰੀ ਭਰਕਮ ਬਿੱਲ ਭੇਜ ਕੇ ਲੋਕਾਂ 'ਤੇ ਹੋਰ ਖਰਚੇ ਦਾ ਬੋਝ ਪਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਨ੍ਹਾਂ ਬਿਜਲੀ ਦੇ ਬਿੱਲਾਂ ਨੂੰ ਮਾਫ਼ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.