ਚੰਨੀ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਸਫਾਈ ਕਰਮਚਾਰੀ
🎬 Watch Now: Feature Video
ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਮੋਰਚਾ ਖੋਲ੍ਹਿਆ ਹੈ। ਇਨ੍ਹਾਂ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਰੈਗੂਲਰ ਕਰਨ ਦੇ ਝਾਂਸੇ ਵਿੱਚ ਰੱਖ ਨੌਕਰੀ ਕਰਵਾਈ ਗਈ ਹੈ, ਪਰ ਹੁਣ ਨਵੀਂ ਕੰਪਨੀ ਨੇ ਨਵੇਂ ਮੁਲਾਜ਼ਮ ਹਸਪਤਾਲ (Hospital) ਵਿੱਚ ਰੱਖੇ ਗਏ ਹਨ ਅਤੇ ਸਾਨੂੰ ਨੌਕਰੀ (job) ਤੋਂ ਬਾਹਰ ਕੀਤਾ ਜਾ ਰਿਹਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਮੁਲਾਇਮ ਨੇ ਦੱਸਿਆ ਕਿ ਉਹ ਬੀਤੇ ਲੰਮੇ ਸਮੇਂ ਤੋਂ ਠੇਕੇ ‘ਤੇ ਨਾਮਾਤਰ ਤਨਖਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਸਿਹਤ ਵਿਭਾਗ (Department of Health) ਵਿੱਚ ਬਤੌਰ ਸਫਾਈ ਕਰਮਚਾਰੀ ਕੰਮ ਕਰ ਰਹੇ ਹਨ, ਪਰ ਹੁਣ ਉਨ੍ਹਾਂ ਨੂੰ ਬਿਨ੍ਹਾਂ ਕੋਈ ਕਾਰਨ ਦੱਸੇ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ।