ਫੀਸਾਂ ਵਿੱਚ ਕਟੌਤੀ ਨਾ ਕਰਨ 'ਤੇ ਸਕੂਲ ਵਿਰੁੱਧ ਰੋਸ ਪ੍ਰਦਰਸ਼ਨ - ਸੇਂਟ ਫਾਰਨਸਿਸ ਸਕੂਲ
🎬 Watch Now: Feature Video
ਅੰਮ੍ਰਿਤਸਰ: ਸੇਂਟ ਫਾਰਨਸਿਸ ਸਕੂਲ ਮੁਹਰੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵਲੋਂ ਬੱਚਿਆ ਦਾ ਸ਼ੋਸ਼ਣ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਕਿਹਾ ਕਿ ਕੋਰੋਨਾ ਕਾਲ ਵਿੱਚ ਵੀ ਪੂਰੀ ਫੀਸ ਵਸੂਲ ਕੀਤੀ ਗਈ ਹੈ, ਜੋ ਕਿ ਸਰਾਸਰ ਸਰਕਾਰੀ ਹੁਕਮਾਂ ਦੀ ਉਲੰਘਣਾ ਹੈ। ਹੁਣ ਵੀ ਸਕੂਲ ਪ੍ਰਸ਼ਾਸਨ ਵਲੋਂ ਫ਼ੀਸ 'ਚ ਕੋਈ ਕਟੌਤੀ ਨਹੀਂ ਕੀਤੀ ਗਈ। ਜਦੋਂ ਮਾਪਿਆਂ ਨੇ ਸਕੂਲ ਦੇ ਪ੍ਰਸ਼ਾਸਨ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵੱਲੋਂ ਗੇਟ ਬੰਦ ਕਰ ਲਏ ਗਏ। ਇਸ ਤੋਂ ਬਾਅਦ ਵਿਦਿਆਰਥੀਆਂ ਦੇ ਮਾਤਾ-ਪਿਤਾ ਵੱਲੋਂ ਸਕੂਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।