ਅੱਜ ਫੇਰ ਘੇਰ ਲਿਆ ਕਿਸਾਨਾਂ ਨੇ ਅਕਾਲੀ ਦਲ ਦਾ ਪ੍ਰਧਾਨ - Sukhbir Badal
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ 2022 ਦੀਆਂ ਵਿਧਾਨ ਚੋਣਾਂ (2022 Assembly Elections) ਨੂੰ ਲੈਕੇ ਅੰਮ੍ਰਿਤਸਰ ਵੈਸਟ ਹਲਕੇ ਦੇ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਵੈਸਟ ਹਲਕੇ ‘ਚ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਵਾਰ ਫਿਰ ਤੋਂ ਸੁਖਬੀਰ ਸਿੰਘ ਬਾਦਲ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ ਅਤੇ ਜੰਮਕੇ ਅਕਾਲੀ ਦਲ ਖਿਲਾਫ਼ ਨਾਅਰੇਬਾਜੀ ਕੀਤੀ ਗਈ। ਪ੍ਰਦਰਨਸ਼ਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਚੋਣਾਂ ਕਾਰਨ ਹੀ ਮੰਦਿਰਾਂ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਕਦੇ ਵੀ ਮੰਦਿਰਾਂ ਚ ਨਹੀਂ ਗਏ। ਕਿਸਾਨ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਤਾਂ ਉਹ ਸਿਰਫ ਹੱਥ ਹਿਲਾ ਕੇ ਉੱਥੋਂ ਨਿਕਲਦੇ ਹੋਏ ਨਜ਼ਰ ਆਏ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਉਨ੍ਹਾਂ ਕੋਲ ਨਹੀਂ ਹਨ।