ਸੁਖਜਿੰਦਰ ਰੰਧਾਵਾ ਵਿਰੁੱਧ ਸਿੱਖ ਜਥੇਬੰਦੀਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ
🎬 Watch Now: Feature Video
ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਜਲੰਧਰ ਦੇ ਡੀਸੀ ਦਫ਼ਤਰ ਬਾਹਰ ਸਿੱਖ ਜਥੇਬੰਦੀਆਂ ਯੂਥ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ, ਡਿਪਟੀ ਕਮਿਸ਼ਨਰ ਨੂੰ ਉਸ ਦੇ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ। ਪਿਛਲੇ ਦਿਨੀਂ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਤਰੀ ਪੰਜਾਬ ਵਿੱਚ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਸੀ ਜਿਸ 'ਤੇ ਸਿੱਖ ਸੰਗਤਾਂ ਵਿੱਚ ਰੋਸ ਹੈ। ਇਸ ਰੋਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਯੂਥ ਅਕਾਲੀ ਦਲ, ਜਲੰਧਰ ਦੇ ਪ੍ਰਧਾਨਾਂ ਨੇ ਰੋਸ ਕੀਤਾ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਇਕ ਮੰਗ ਪੱਤਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਵਿੱਚ ਕੈਬਿਨੇਟ ਮੰਤਰੀ ਰੰਧਾਵਾ ਉੱਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਜਾਵੇ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਅਪੀਲ ਕੀਤੀ ਕਿ ਉਹ ਮੰਤਰੀ ਰੰਧਾਵਾਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਤੋਂ ਮੰਤਰੀ ਅਹੁਦਾ ਖੋਹਿਆ ਜਾਵੇ।