ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਜਬਰਦਸਤ ਵਿਰੋਧ
🎬 Watch Now: Feature Video
ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵੱਲੋਂ ਸੂਬੇ ਦੇ ਵਿੱਚ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਵਿਰੋਧ ਕੀਤਾ ਗਿਆ ਹੈ। ਜ਼ਿਲ੍ਹੇ ਦੇ ਪੀਡਬਲਿਊਡੀ ਰੈਸਟ ਹਾਊਸ ਵਿੱਚ ਸੋਮ ਪ੍ਰਕਾਸ਼ ਮੀਟਿੰਗ ਕਰ ਰਹੇ ਸਨ ਜਿਸ ਦੀ ਭਿਣਕ ਕਿਸਾਨਾਂ ਨੂੰ ਪੈ ਗਈ। ਇਸ ਤੋਂ ਬਾਅਦ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਨੇ ਮੀਟਿੰਗ ਵਾਲੇ ਸਥਾਨ ਉੱਪਰ ਪਹੁੰਚਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੇ ਲਈ ਬੈਰੀਕੇਡਿੰਗ ਕੀਤੀ ਗਈ ਜਿਸ ਦੇ ਚੱਲਦੇ ਪੁਲਿਸ ਤੇ ਕਿਸਾਨਾਂ ਦੇ ਵਿਚਕਾਰ ਧੱਕਾਮੁੱਕੀ ਵੀ ਹੋਈ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।