ਚੋਣਾਂ ਦੌਰਾਨ ਬਰਨਾਲਾ 'ਚ ਬਾਜ਼ਾਰ ਬੰਦ ਕਰਵਾਉਣ ’ਤੇ ਵਪਾਰੀਆਂ ਵਿੱਚ ਰੋਸ - ਪ੍ਰਸ਼ਾਸਨ ਵੱਲੋਂ ਬਾਜ਼ਾਰ ਅਤੇ ਦੁਕਾਨਾਂ ਬੰਦ
🎬 Watch Now: Feature Video
ਬਰਨਾਲਾ: ਸ਼ਹਿਰ ਵਿੱਚ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਬਾਜ਼ਾਰ ਅਤੇ ਦੁਕਾਨਾਂ ਬੰਦ ਕਰਵਾਈਆਂ ਗਈਆਂ ਹਨ, ਜਿਸ ਕਾਰਨ ਵਪਾਰੀਆਂ ਅਤੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਦਾ ਰਹਿਣਾ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਚੋਣਾਂ ਮੌਕੇ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ ਹਨ। ਜੋ ਕਿ ਸਰਾਸਰ ਗਲਤ ਹੈ। ਦੁਕਾਨਦਾਰ, ਦੁਕਾਨਾਂ ਨੂੰ ਖੋਲ੍ਹਣ ਦੀ ਮੰਗ ਕਰ ਰਹੇ ਹਨ। ਇਸ ਮੌਕੇ ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਦਾ ਕਹਿਣਾ ਹੈ ਕਿ ਮਾਹੌਲ ਸ਼ਾਂਤੀਪੂਰਵਕ ਰੱਖਣ ਲਈ ਦੁਕਾਨਾਂ ਬੰਦ ਕਰਵਾਈਆਂ ਗਈਆਂ ਹਨ। ਕਾਬਿਲੇਗੌਰ ਹੈ ਕਿ ਸਵੇਰ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਿੰਗ ਕੀਤੀ ਜਾਣੀ ਹੈ ਅਤੇ ਵੋਟਿੰਗ ਦੀ ਗਿਣਤੀ 17 ਫਰਵਰੀ ਨੂੰ ਕੀਤੀ ਜਾਣੀ ਹੈ।