'ਪੰਜਾਬ ਮੰਗਦਾ ਜਵਾਬ' ਤਹਿਤ ਅਕਾਲੀ ਦਲ ਵੱਲੋਂ ਪ੍ਰਬੰਧਕੀ ਕੰਪਲੈਕਸ ਅੱਗੇ ਕੀਤਾ ਰੋਸ ਪ੍ਰਦਰਸ਼ਨ - ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਦਿੱਤਾ ਗਿਆ
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਦਿੱਤੇ ਜਾ ਰਹੇ ਪੰਜਾਬ ਮੰਗਦਾ ਜਵਾਬ ਤਹਿਤ ਸੂਬੇ ਦੇ ਵੱਖ ਵੱਖ ਹਲਕਿਆਂ ਚ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹੇ ਦੇ ਪ੍ਰਬੰਧਕੀ ਕੰਪਲੈਕਸ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਦਿੱਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਸਮੇਤ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਤੋਂ ਵੱਡੇ ਸਵਾਲ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਚੋਣਾਂ ਸਮੇਂ ਵਾਅਦੇ ਕੀਤੇ ਸੀ ਉਨ੍ਹਾਂ ਵਾਅਦਿਆਂ ਨੂੰ ਅਜੇ ਤੱਕ ਪੂਰਾ ਕਿਉਂ ਨਹੀਂ ਕੀਤਾ ਗਿਆ ਹੈ। ਪੰਜਾਬ ਦੇ ਲੋਕ ਇਸ ਗੱਲ ਦਾ ਜਵਾਬ ਮੰਗ ਰਹੇ ਹਨ।
TAGGED:
'Punjab Mangda Jawab'