ਅੰਮ੍ਰਿਤਸਰ: ਸਕੂਲਾਂ ਦੇ ਬੱਚਿਆਂ ਨੇ ਕੱਢਿਆ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ - Slogans against the government
🎬 Watch Now: Feature Video
ਅੰਮ੍ਰਿਤਸਰ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਲਈ ਕਈ ਦਿਨਾਂ ਤੋਂ ਦਿੱਲੀ ਵਿੱਚ ਕਿਸਾਨ ਧਰਨਾ ਦੇ ਰਹੇ ਹਨ। ਕਿਸਾਨਾਂ ਨੂੰ ਵੱਖ-ਵੱਖ ਤਰੀਕੇ ਨਾਲ ਸਮਰਥਨ ਦਿੱਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ 'ਚ ਸਕੂਲਾਂ ਦੇ ਬੱਚਿਆਂ ਵੱਲੋਂ ਛੇਹਰਟਾ ਦੇ ਸੰਧੂ ਕਲੋਨੀ ਦੇ ਨਾਨਕ ਸਰ ਗੁਰਦੁਆਰਾ ਤੋਂ ਕਿਸਾਨਾਂ ਦੀ ਹਮਾਇਤ ਵਿੱਚ ਰੋਸ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਤੱਦ ਤੱਕ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।