ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
🎬 Watch Now: Feature Video
ਗੁਰਦਾਸਪੁਰ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਗੁਰਦਾਸਪੁਰ ਵਿਖੇ ਆਪਣੀ ਹੱਕੀ ਮੰਗਾਂ ਨੂੰ ਲੈ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਆਪਣੇ-ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤੇ ਗਏ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ 'ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨੇ ਹਿੱਸਾ ਲਿਆ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਲੌਕਡਾਊਨ ਤੇ ਕਰਫਿਊ ਦੇ ਚਲਦੇ ਪਹਿਲਾਂ ਹੀ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਦੂਜੇ ਪਾਸੇ ਸਰਕਾਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਗਈਆਂ, ਜਿਸ ਕਾਰਨ ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰ ਆਪੋ-ਆਪਣੇ ਸੂਬਿਆਂ ਨੂੰ ਪਰਤ ਗਏ। ਇਸ ਦੇ ਨਾਲ ਉਨ੍ਹਾਂ ਦੀ ਝੋਨੇ ਦੀ ਫਸਲ ਦੀ ਬਿਜਾਈ ਪ੍ਰਭਾਵਤ ਹੋਈ ਹੈ। ਉਨ੍ਹਾਂ ਆਖਿਆ ਇਸ ਤੋਂ ਇਲਾਵਾ ਪੰਜਾਬ ਸਰਕਾਰ ਕਿਸਾਨ ਮਾਰੂ ਨੀਤੀਆਂ ਲਾਗੂ ਕਰਕੇ ਕਿਸਾਨਾਂ ਲਈ ਹੋਰ ਮੁਸ਼ਕਲ ਪੈਦਾ ਕਰ ਰਹੀ ਹੈ। ਉਨ੍ਹਾਂ ਸਬਜ਼ੀਆਂ ਤੇ ਬਾਗਵਾਨੀ ਕਰਨ ਵਾਲੇ ਕਿਸਾਨਾਂ ਨੂੰ ਸਬਸਿਡੀ ਤੋਂ ਬਾਹਰ ਰੱਖਣ, ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾਉਣ, ਬਿਜਲੀ ਦੇ ਰੇਟ ਵਧਾਏ ਜਾਣ ਦਾ ਵਿਰੋਧ ਕੀਤਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੇ ਪ੍ਰਦਰਸ਼ਨ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।