ਜਲੰਧਰ ’ਚ ਪਨਬੱਸ ਕੰਟਰੈਕਟ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ - Employees Union in Jalandhar
🎬 Watch Now: Feature Video
ਜਲੰਧਰ: ਪਨਬੱਸ ਕੰਟਰੈਕਟ ਮੁਲਾਜ਼ਮ ਯੂਨੀਅਨ ਵੱਲੋਂ ਬੱਸ ਸਟੈਂਡ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਨਬੱਸ ਕੰਟਰੈਕਟ ਵਰਕਰਾਂ ਦੀ ਇਹ ਮੰਗ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਇਨ੍ਹਾਂ ਨੇ ਬਾਰਾਂ ਮਾਰਚ ਨੂੰ ਪਟਿਆਲਾ ਦੇ ਮੁੱਖ ਮੰਤਰੀ ਦੇ ਘਰ ਘੇਰਨ ਦੀ ਘੋਸ਼ਣਾ ਵੀ ਕੀਤੀ ਸੀ ਜਿਸ ਤੋਂ ਬਾਅਦ ਇਨ੍ਹਾਂ ਨੇ ਅਠਾਰਾਂ ਤਰੀਕ ਨੂੰ ਮੁੱਖ ਮੰਤਰੀ ਦੇ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ। ਪਰ ਜਦੋਂ ਉਹ ਤੈਅ ਕੀਤੀ ਮੀਟਿੰਗ ’ਚ ਸ਼ਾਮਲ ਹੋਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਲਾਰਾ ਲਾ ਦਿੱਤਾ ਗਿਆ। ਜਿਸ ਤੋਂ ਬਾਅਦ ਯੂਨੀਅਨ ਦੇ ਆਗੂਆਂ ਤੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ।