ਮਹਿੰਗਾਈ ਨੂੰ ਲੈ ਕੇ ਸਰਬ ਸਾਂਝਾ ਮੋਰਚਾ ਵੱਲੋਂ ਕੇਂਦਰ ਖਿਲਾਫ਼ ਰੋਸ਼ ਪ੍ਰਦਸ਼ਨ - ਮਹਿੰਗਾਈ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ
🎬 Watch Now: Feature Video
ਅੰਮ੍ਰਿਤਸਰ: ਦਿਨ ਪਰ ਦਿਨ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਅੰਮ੍ਰਿਤਸਰ ਦੇ ਭੰਡਾਰੀ ਪੁਲ ’ਤੇ ਸਰਬ ਸਾਂਝਾ ਮੋਰਚਾ ਵੱਲੋਂ ਕੇਂਦਰ ਸਰਕਾਰ ਖਿਲਾਫ਼ ਹੱਥ ‘ਚ ਤਖਤੀਆਂ ਫੜ੍ਹ ਅਤੇ ਗੈਸ ਚੁੱਲ੍ਹੇ ਰੱਖ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦਾ ਕੰਮ ਹੁੰਦਾ ਹੈ ਕਿ ਜਨਤਾ ਦੀਆਂ ਜ਼ਰੂਰਤਾਂ ਪੂਰੀਆਂ ਕਰਨਾ ਪਰ ਸਰਕਾਰ ਵੱਲੋਂ ਆਮ ਲੋਕਾਂ ’ਤੇ ਦਿਨ ਪਰ ਦਿਨ ਮਹਿੰਗਾਈ ਦੀ ਮਾਰ ਪਾਈ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਆਰਥਿਕ ਬੋਝ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਤਾਨਾਸ਼ਾਹੀ ਰਵੱਈਆ ਛੱਡ ਕੇ ਆਮ ਲੋਕਾਂ ਬਾਰੇ ਸੋਚਦਿਆਂ ਮਹਿੰਗਾਈ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਤਾਂ ਜੋ ਲੋਕ ਖੁਸ਼ਹਾਲ ਜਿੰਦਗੀ ਜੀ ਸਕਣ।