Protest: 85ਵੀਂ ਸੋਧ ਲਾਗੂ ਹੋਣ ’ਤੇ ਐਸਸੀ ਬੀਸੀ ਅਧਿਆਪਕ ਜਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ - ਸੰਘਰਸ਼ ਹੋਰ ਤੇਜ਼ ਕਰਨਗੇ
🎬 Watch Now: Feature Video
ਗੁਰਦਾਸਪੁਰ: ਆਪਣੀਆਂ ਮੰਗਾਂ ਨੂੰ ਲੈ ਕੇ ਐਸਸੀ ਬੀਸੀ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ। ਐਸਸੀ ਬੀਸੀ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਚੀਫ਼ ਆਰਗੇਨਾਈਜ਼ਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਚੀਫ਼ ਆਰਗੇਨਾਈਜ਼ਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 85ਵੀਂ ਸੋਧ ਨਾ ਲਾਗੂ ਹੋਣ ਕਾਰਨ ਸਮੁੱਚੇ ਐਸਸੀ ਬੀਸੀ ਅਧਿਆਪਕ ਜਥੇਬੰਦੀਆਂ ’ਚ ਰੋਸ ਦੀ ਲਹਿਰ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਕਰਦੀ ਤਾਂ ਉਹ ਆਉਣ ਵਾਲੇ ਸਮੇਂ ’ਚ ਸੰਘਰਸ਼ ਹੋਰ ਤੇਜ਼ ਕਰਨਗੇ।