'ਪੰਜਾਬ ਮੰਗਦਾ ਜਵਾਬ' ਮੁਹਿੰਮ ਤਹਿਤ ਅਕਾਲੀਆਂ ਨੇ ਕੀਤਾ ਪ੍ਰਦਰਸ਼ਨ - 'ਪੰਜਾਬ ਮੰਗਦਾ ਜਵਾਬ' ਮੁਹਿੰਮ ਤਹਿਤ
🎬 Watch Now: Feature Video
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਉਣ ਲਈ ਹਲਕਾ ਪੱਧਰ ’ਤੇ ਧਰਨੇ ਦਿੱਤੇ ਜਾ ਰਹੇ ਹਨ, ਜਿਸ ਤਹਿਤ ਹਲਕਾ ਤਲਵੰਡੀ ਸਾਬੋ ਵਿਖੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸ਼ਹਿਰ ਦੇ ਨਿਸ਼ਾਨ-ਏ-ਖਾਲਸਾ ਚੌਂਕ ਵਿੱਚ ਧਰਨਾ ਦਿੱਤਾ ਗਿਆ। ਜਦੋਂ ਸਾਬਕਾ ਵਿਧਾਇਕ ਆਪਣੇ ਵਰਕਰਾਂ ਸਮੇਤ ਪ੍ਰਸਾਸ਼ਨਕ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਪੁੱਜੇ ਤਾਂ ਉਥੇ ਕੋਈ ਵੀ ਅਧਿਕਾਰੀ ਮੌਜੂਦ ਨਾ ਹੋਣ ਕਰਕੇ ਸਾਬਕਾ ਵਿਧਾਇਕ ਸਿੱਧੂ ਨੇ ਪ੍ਰਸ਼ਾਸ਼ਨ ਦੀ ਕਰਗੁਜਾਰੀ ’ਤੇ ਵੀ ਸਵਾਲੀਆ ਨਿਸ਼ਾਨ ਖੜੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਜਾਗਰੂਕ ਹੋ ਚੁੱਕੇ ਹਨ, ਤੇ ਅਗਲੀ ਸਰਕਾਰ ਅਕਾਲੀ ਦਲ ਦੀ ਹੋ ਹੋਵੇਗੀ।