ਟੀਚਰ ਯੂਨੀਅਨ ਪੰਜਾਬ ਵੱਲੋਂ ਸੈਕਟਰੀਏਟ ਦੇ ਬਾਹਰ ਕੀਤਾ ਗਿਆ ਰੋਸ ਪ੍ਰਦਰਸ਼ਨ - Teachers Union Punjab
🎬 Watch Now: Feature Video
ਹੁਸ਼ਿਆਰਪੁਰ: ਟੀਚਰ ਯੂਨੀਅਨ ਪੰਜਾਬ ਵੱਲੋਂ ਹੁਸ਼ਿਆਰਪੁਰ ਵਿੱਚ ਸੈਕਟਰੀਏਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਟੀਚਰ ਯੂਨੀਅਨ ਦੇ ਅਧਿਆਪਕਾਂ ਨੇ ਕਿਹਾ ਕਿ ਜਦੋਂ ਕੈਪਟਨ ਸਰਕਾਰ ਸੱਤਾ ਵਿੱਚ ਆਈ ਸੀ ਉਸ ਵੇਲੇ ਉਨ੍ਹਾਂ ਨੇ ਕੱਚੇ ਅਧਿਆਪਕਾਂ ਪਹਿਲ ਦੇ ਆਧਾਰ ਉੱਤੇ ਰੈਗੂਲਰ ਕਰਨ ਲਈ ਕਿਹਾ ਸੀ ਪਰ ਕੈਪਟਨ ਸਰਕਾਰ ਨੂੰ ਸੱਤਾ ਵਿੱਚ 3 ਸਾਲ ਤੋਂ ਵਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ। ਉਨ੍ਹਾਂ ਨੇ ਸੂਬਾ ਸਰਕਾਰ ਅੱਗੇ ਮੰਗ ਕੀਤੀ ਕਿ ਉਨ੍ਹਾਂ ਨੂੰ ਬਾਕੀ ਪੱਕੇ ਅਧਿਆਪਕਾਂ ਵਾਂਗ ਪੱਕਾ ਕੀਤਾ ਜਾਵੇ।