Protest: ਵੱਡੀ ਗਿਣਤੀ ’ਚ ਡੀਸੀ ਕਾਮਿਆਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - Congress Party
🎬 Watch Now: Feature Video
ਬਠਿੰਡਾ: ਆਪਣੀਆਂ ਹੱਕੀ ਮੰਗਾਂ ਲਈ ਲੰਬੇ ਸਮੇਂ ਤੋਂ ਸੰਘਰਸ਼(Protest) ਕਰ ਰਹੇ ਡਿਪਟੀ ਕਮਿਸ਼ਨਰ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਪੰਜਾਬ ਸਰਕਾਰ ਖਿਲਾਫ਼(Against Punjab Government) ਮੋਰਚਾ ਖੋਲ੍ਹਿਆ ਗਿਆ ਹੈ। ਦੱਸ ਦਈਏ ਕਿ ਵੱਡੀ ਗਿਣਤੀ ’ਚ ਕਲੈਰੀਕਲ ਕਾਮਿਆਂ ਨੇ ਵੱਡੀ ਗਿਣਤੀ ਚ ਰੋਸ ਮਾਰਚ(Protest) ਸ਼ੁਰੂ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣੇ ਵਹੀਕਲਾਂ ਤੇ ਕਾਲੀਆਂ ਝੰਡੀਆਂ ਲਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਸਰਕਾਰ(Punjab Government) ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਉਹ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ(Congress Party) ਦਾ ਵਿਰੋਧ ਕਰਨਗੇ।