'ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ' ਦੇ ਨਾਅਰਿਆਂ ਨਾਲ ਗੂੰਜਿਆ ਜਗਰਾਉਂ - ਦਿੱਲੀ ਵਿਖੇ ਠੰਢ ਵਿੱਚ ਬੈਠੇ ਕਿਸਾਨਾਂ ਦੇ ਹੱਕ ਵਿੱਚ
🎬 Watch Now: Feature Video
ਜਗਰਾਉਂ: ਸ਼ਹਿਰ ਦੇ ਦੁਕਾਨਕਾਰਾਂ ਨੇ ਸ਼ਨੀਵਾਰ ਨੂੰ ਇਕੱਠੇ ਹੋ ਕੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਮੋਮਬੱਤੀ ਮਾਰਚ ਕੀਤਾ। ਭਰਵੀਂ ਗਿਣਤੀ ਦੁਕਾਨਦਾਰਾਂ ਨੇ ਇਸ ਮੌਕੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਜ਼ੋਰਦਾਰ 'ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਦੁਕਾਨਦਾਰਾਂ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਸਾਰੇ ਸ਼ਹਿਰ ਵਿੱਚ ਹੁੰਦੇ ਹੋਏ ਝਾਂਸੀ ਰਾਣੀ ਚੌਕ ਤੱਕ ਦਿੱਲੀ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਠੰਢ ਵਿੱਚ ਬੈਠੇ ਕਿਸਾਨਾਂ ਦੇ ਹੱਕ ਵਿੱਚ ਕੀਤਾ ਗਿਆ ਹੈ। ਚੌਕ ਵਿੱਚ ਪੁੱਜ ਕੇ ਸਾਰੇ ਦੁਕਾਨਦਾਰਾਂ ਨੇ ਕਿਸਾਨੀ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ।