ਮਨਜੀਤ ਧਨੇਰ ਦੇ ਪੋਸਟਰ ਸਾੜਨ ਖਿਲਾਫ਼ ਕੀਤਾ ਰੋਸ ਮਾਰਚ - ਮਨਜੀਤ ਧਨੇਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11792851-1021-11792851-1621253792017.jpg)
ਮਾਨਸਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗੁਵਾਈ ਵਿੱਚ ਰੇਲਵੇ ਸਟੇਸ਼ਨ ਉੱਤੇ ਚੱਲ ਰਹੇ ਧਰਨੇ ਵਿੱਚ ਸੈਂਕੜੇ ਕਿਸਾਨਾਂ ਅਤੇ ਔਰਤਾਂ ਨੇ ਇਕੱਤਰਤਾ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੇ ਪੋਸਟਰ ਸਾੜਨ ਖਿਲਾਫ਼ ਰੈਲੀ ਕਰਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ।ਕਿਸਾਨ ਆਗੂ ਮਹਿੰਦਰ ਸਿੰਘ ਨੇ ਕਿਹਾ ਹੈ ਕਿ ਮਨਜੀਤ ਧਨੇਰ ਇਕ ਇਮਾਨਦਾਰ ਲੀਡਰ ਹੈ ਉਸਦੇ ਸ਼੍ਰੋਮਣੀ ਅਕਾਲੀ ਦਲ ਵੱਲੋ ਪੋਸਟਰ ਸਾੜ੍ਹੇ ਗਏ ਸਨ ਜਿੰਨਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।ਇਸ ਮੌਕੇ ਕਿਸਾਨ ਆਗੂ ਮੱਖਣ ਸਿੰਘ ਨੇ ਕਿਹਾ ਹੈ ਕਿ 2020 ਦੀ ਚੋਣ ਪ੍ਰਚਾਰ ਲਈ ਇਨ੍ਹਾਂ ਲੀਡਰਾਂ ਨੂੰ ਪਿੰਡਾਂ ਵਿਚ ਆਉਣ ਰੋਕਿਆ ਜਾਵੇਗਾ।