ਫ਼ਰੀਦਕੋਟ 'ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਰੋਸ ਮਾਰਚ - ਕਿਸਾਨ
🎬 Watch Now: Feature Video
ਫ਼ਰੀਦਕੋਟ: ਕਿਸਾਨਾਂ ਦੇ ਹੱਕ 'ਚ ਫ਼ਰੀਦਕੋਟ ਦੀਆਂ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਰੋਸ ਮਾਰਚ ਕੱਢਿਆ ਗਿਆ ਅਤੇ ਖੇਤੀ ਕਾਨੂੰਨਾਂ ਖਿਲਾਫ਼ ਭਾਈ ਘਨਈਆ ਜੀ ਚੌਕ 'ਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਜਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸ਼੍ਰੋ.ਅ.ਦ. ਸ਼ਹਿਰੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਨੇ ਕਿਹਾ ਕਿ ਜਿੰਨੀ ਖ਼ੁਸ਼ੀ ਨਾਲ ਲੋਕਾਂ ਨੇ ਸਰਕਾਰ ਬਣਾਈ, ਉਨੀ ਹੀ ਖ਼ੁਸ਼ੀ ਨਾਲ ਲੋਕ ਸਰਕਾਰ ਨੂੰ ਚਲਦਾ ਵੀ ਕਰ ਸਕਦੇ ਹਨ, ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਵਿਰੁੱਧ ਲਿਆਂਦੇ ਗਏ ਤਿੰਨੋ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।