ਥਰਮਲ ਪਲਾਂਟ ਅੱਗੇ ਕਿਸਾਨ ਜੱਥੇਬੰਦੀਆਂ ਦਾ ਰੋਸ ਪ੍ਰਦਰਸ਼ਨ - ਕਿਸਾਨ ਯੂਨੀਅਨ ਉਗਰਾਹਾਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9856036-1067-9856036-1607784759511.jpg)
ਮਾਨਸਾ: ਖੇਤੀ ਕਾਨੂੰਨਾਂ ਖਿਲਾਫ਼ ਕੇਂਦਰ ਸਰਕਾਰ ਪ੍ਰਤੀ ਵਿਰੋਧ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸ ਲਈ ਜਿੱਥੇ ਕਿਸਾਨਾਂ ਨੂੰ ਰਾਜਨੀਤਿਕ ਧਾਰਮਿਕ ਦੇ ਨਾਲ ਸਮਾਜਿਕ ਜੱਥੇਬੰਦੀਆਂ ਵੱਲੋਂ ਵੀ ਸਮਰਥਨ ਦਿੱਤਾ ਜਾ ਰਿਹਾ। ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਬਣਾਂਵਾਲੀ ’ਚ ਸਥਿਤ ਥਰਮਲ ਪਲਾਂਟ ਅੱਗੇ ਧਰਨਾ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ’ਚ ਵੱਡੀ ਗਿਣਤੀ ਵਿੱਚ ਬਜ਼ੁਰਗ, ਨੌਜਵਾਨ, ਬੱਚੇ ਅਤੇ ਔਰਤਾਂ ਨੇ ਸ਼ਿਰਕਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਰੋਸ ਧਰਨੇ ਜਾਰੀ ਰਹਿਣਗੇ ਤੇ ਆਉਣ ਵਾਲੇ ਦਿਨਾਂ ’ਚ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ।