ਬਠਿੰਡਾ ਥਰਮਲ ਵੇਚਣ ਅਤੇ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ 'ਚ ਰੋਸ ਰੈਲੀ - ਪੀਐਸਈਬੀ ਵਰਕਰ
🎬 Watch Now: Feature Video
ਗੁਰਦਾਸਪੁਰ: ਬਠਿੰਡਾ ਥਰਮਲ ਪਲਾਂਟ ਨੂੰ ਵੇਚਣ ਅਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ ਸਮੁੱਚੇ ਬਿਜਲੀ ਮੁਲਾਜ਼ਮਾਂ ਨੇ ਪੀਐਸਈਬੀ ਇੰਪਲਾਈਜ਼ ਫੋਰਮ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਤੇ ਸ਼ਹਿਰੀ ਸਬ ਡਵੀਜ਼ਨ ਪੱਧਰ 'ਤੇ ਰੋਸ ਰੈਲੀ ਕੀਤੀ। ਪੰਜਾਬ ਰਾਜ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਆਦਿ ਬੁਲਾਰਿਆਂ ਨੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਜਿਥੇ ਬਠਿੰਡਾ ਥਰਮਲ ਨੂੰ ਵੇਚਣ ਦਾ ਵਿਰੋਧ ਕੀਤਾ, ਉਥੇ ਸਮਝੌਤੇ ਤਹਿਤ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਲਈ ਕਿਹਾ। ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਹੋਵੇਗੀ।