ਪੱਤਰਕਾਰ ਵਿਰੁੱਧ ਦਰਜ ਪਰਚਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਲਾਇਆ ਧਰਨਾ - ਅਮਰਿੰਦਰ ਸਿੰਘ ਵੜਿੰਗ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪਿਛਲੇ ਦਿਨੀਂ ਗਿੱਦੜਬਾਹਾ ਦੇ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਦੀ ਮੀਟਿੰਗ ਦੌਰਾਨ ਧੱਕੇਸ਼ਾਹੀ ਕਰਨ ਅਤੇ ਹਮਲਾ ਕਰਨ ਨੂੰ ਲੈ ਕੇ ਪੱਤਰਕਾਰ ਰਣਜੀਤ ਗਿੱਲ ਉਪਰ ਦਰਜ ਕੀਤੇ ਪਰਚੇ ਦੇ ਵਿਰੋਧ ਵਿੱਚ ਮੰਗਲਵਾਰ ਗਿੱਦੜਬਾਹਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਸਮੂਹ ਜਨਤਕ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਹਿਯੋਗ ਨਾਲ ਡੀ.ਐਸ.ਪੀ. ਦਫ਼ਤਰ ਗਿੱਦੜਬਾਹਾ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੁਲਿਸ ਪ੍ਰਸ਼ਾਸ਼ਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜਦ ਤੱਕ ਇਹ ਝੂਠਾ ਪਰਚਾ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਧਰਨਾਕਾਰੀਆਂ ਨੇ ਝੂਠਾ ਪਰਚਾ ਰੱਦ ਕਰਨ ਦੀ ਮੰਗ ਸਬੰਧੀ ਡੀ.ਐਸ.ਪੀ. ਨੂੰ ਇੱਕ ਮੰਗ ਪੱਤਰ ਵੀ ਸੌਂਪਿਆਂ।