ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਦੀ
🎬 Watch Now: Feature Video
ਜਲਾਲਾਬਾਦ: ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ 'ਚ ਇੱਕਠ ਕਰ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸਥਾਨਕ ਮਹਿਲਾਵਾਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਪ੍ਰਦਰਸ਼ਨਕਾਰੀ ਮਹਿਲਾਵਾਂ ਨੇ ਕਿਹਾ ਕਿ ਉਨ੍ਹਾਂ ਦੀ ਕੋਈ ਸਰਕਾਰ ਨਹੀਂ ਹੈ, ਨਾ ਰਾਜ ਸਰਕਾਰ ਤੇ ਨਾ ਹੀ ਕੇਂਦਰ ਦੀ ਮੋਦੀ ਸਰਕਾਰ। ਮੋਦੀ ਸਰਕਾਰ 'ਤੇ ਇਲਜ਼ਾਮ ਲਗਾਉਂਦੇ ਹੋਏ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਜਿਸ ਕੇਸਰੀ ਝੰਡੇ ਨੂੰ ਕੇਂਦਰ ਸਰਕਾਰ ਖਾਲਿਸਤਾਨੀ ਆਖ ਰਹੀ ਹੈ, ਉਹ ਕੇਸਰੀ ਝੰਡਾ ਫ਼ੌਜ ਵੱਲੋਂ ਵੀ ਵਰਤਿਆ ਜਾਂਦਾ ਹੈ।