3 ਖੇਤੀ ਆਰਡੀਨੈਂਸਾਂ ਵਿਰੁੱਧ ਫ਼ਤਿਹਗੜ੍ਹ ਸਾਹਿਬ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ - Protests against Agriculture bill
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੱਸੀ ਪਠਾਣਾਂ, ਅਮਲੋਹ ਅਤੇ ਫ਼ਤਿਹਗੜ੍ਹ ਸਾਹਿਬ ਵਿਖੇ 3 ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਅਤੇ ਅਕਾਲੀ ਦਲ ਦੇ ਵਿਰੋਧ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਕਿਸਾਨ ਅਤੇ ਕਿਸਾਨੀ ਮਾਰੂ ਜੋ ਬਿੱਲ ਪਾਸ ਕੀਤੇ ਗਏ ਹਨ, ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਿਉਂਕਿ ਇਹ ਕਿਸਾਨੀ ਨੂੰ ਖ਼ਤਮ ਕਰਕੇ ਕਿਸਾਨਾਂ ਉੱਤੇ ਵੱਡੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਨ ਦੀ ਨੀਅਤ ਨਾਲ ਪਾਸ ਕੀਤੇ ਗਏ ਹਨ।