ਕਿਸਾਨਾਂ ਦੇ ਸਮਰਥਨ 'ਚ ਕਾਰਪੋਰੇਟ ਕੰਪਨੀਆਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ - Corporate companies
🎬 Watch Now: Feature Video
ਗੁਰਾਇਆ:ਜਲੰਧਰ ਦੇ ਕਸਬਾ ਗੁਰਾਇਆ 'ਚ ਨੌਜਵਾਨਾਂ ਵੱਲੋਂ ਮੋਦੀ ਸਰਕਾਰ ਤੇ ਵੱਡੇ ਕਾਰਪੋਰੇਟ ਘਰਾਣਿਆਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਬਾਨੀ ਅਤੇ ਅਡਾਨੀ ਦੇ ਸਾਮਾਨ ਦਾ ਵੀ ਪੂਰੀ ਤਰ੍ਹਾਂ ਬਾਈਕਾਟ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਗੱਲਾਂ ਨਹੀਂ ਮੰਨੀਆਂ ਤਾਂ ਜਿੱਦਾਂ ਦਿੱਲੀ ਵਿਖੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾਣਾ ਹੈ ਉਸੇ ਤਰ੍ਹਾਂ ਗੁਰਾਇਆ ਦੇ ਸ਼ਹਿਰ ਵਿੱਚ ਵੀ ਉਨ੍ਹਾਂ ਦੇ ਸਮਰਥਨ ਦੇਣ ਲਈ ਟਰੈਕਟਰ ਮਾਰਚ ਕੱਢਿਆ ਜਾਵੇਗਾ।