thumbnail

By

Published : Feb 25, 2020, 12:06 AM IST

ETV Bharat / Videos

ਪਟਿਆਲਾ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਡੋਨਾਲਡ ਟਰੰਪ ਦਾ ਸਾੜਿਆ ਪੁਤਲਾ

ਪਟਿਆਲਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਡੋਨਾਲਡ ਟਰੰਪ ਦੇ ਭਾਰਤ ਦੌਰੇ ਦਾ ਵਿਰੋਧ ਕੀਤਾ। ਡੋਨਾਲਡ ਟਰੰਪ ਦੇ ਭਾਰਤ ਦੌਰੇ ਦਾ ਵਿਰੋਧ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੇ ਅਮਰੀਕੀ ਰਾਸ਼ਟਰਪਤੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪੁਤਲਾ ਸਾੜਿਆ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੰਗ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੀ ਸਮੱਸਿਆਵਾਂ ਹੱਲ ਕਰਨ ਦੀ ਬਜਾਏ, ਵਿਦੇਸ਼ਾਂ 'ਚੋਂ ਅਨਾਜ ਖ਼ਰੀਦਣ ਦੀ ਨੀਤੀਆਂ ਤਿਆਰ ਕਰ ਰਹੀ ਹੈ, ਜੋ ਕਿ ਸਾਨੂੰ ਮਨਜ਼ੂਰ ਨਹੀਂ ਹੈ। ਇਸ ਲਈ ਉਹ ਅਮਰੀਕੀ ਰਾਸ਼ਟਰਪਤੀ ਦੇ ਇਸ ਦੌਰੇ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਕੇਂਦਰ ਸਰਕਾਰ ਦੀ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਦੇ ਹਨ ਤੇ ਇਹ ਰੋਸ ਪ੍ਰਦਰਸ਼ਨ ਲਗਾਤਾਰ ਦੋ ਦਿਨ ਜਾਰੀ ਰਹਿਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.