ਸਿੱਖ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ 10 ਜ਼ਿਲ੍ਹਿਆਂ ’ਚ ਪ੍ਰਦਰਸ਼ਨ - ਤਿੰਨ ਕਾਲੇ ਕਾਨੂੰਨਾਂ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ’ਚ ਸਿੱਖ ਯੂਥ ਆਫ਼ ਪਾਵਰ ਪੰਜਾਬ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ’ਤੇ ਕੀਤੇ ਜਾ ਰਹੇ ਝੂਠੇ ਪਰਚੇ ਅਤੇ ਜੇਲ੍ਹਾਂ ਵਿੱਚ ਕੀਤੀ ਜਾ ਰਹੀ ਤਸ਼ੱਦਦ ਦੇ ਖਿਲਾਫ ਪੰਜਾਬ ਭਰ ਦੇ 10 ਜ਼ਿਲ੍ਹਿਆਂ ਵਿੱਚ 12 ਵਜੇ ਤੋਂ ਲੈ ਕੇ 2 ਵਜੇ ਤੱਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਤਿੰਨ ਖੇਤੀਬਾੜੀ ਕਾਨੂੰਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਥੋਪੇ ਜਾ ਰਹੇ ਹਨ, ਜਿਨ੍ਹਾਂ ਦੇ ਖਿਲਾਫ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਸੁਨੇਹਾ ਮਿਲ ਸਕੇ ਕਿਸਾਨਾਂ ਨੂੰ ਇਹ ਤਿੰਨ ਕਾਲੇ ਕਾਨੂੰਨ ਪਸੰਦ ਨਹੀਂ ਹਨ।