ਪੰਜਾਬ ਸਰਕਾਰ ਖਿਲਾਫ਼ ਸਿਹਤ ਵਿਭਾਗ ਦਾ ਧਰਨਾ ਜਾਰੀ - ਪੰਜਾਬ ਸਰਕਾਰ ਸਿਹਤ ਵਿਭਾਗ ਦਾ ਧਰਨਾ ਜਾਰੀ
🎬 Watch Now: Feature Video
ਬਠਿੰਡਾ: ਪੰਜਾਬ ਸਰਕਾਰ (Government of Punjab) ਖ਼ਿਲਾਫ਼ ਚੱਲ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੇ ਧਰਨੇ ਅੱਜ ਵੀ ਲਗਾਤਾਰ ਜਾਰੀ ਹਨ। ਬਠਿੰਡਾ ਦੇ ਸਿਵਲ ਸਰਜਨ ਦਫ਼ਤਰ (Office of the Civil Surgeon, Bathinda) ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਿਹਤ ਕਾਮਿਆਂ ਦਾ ਕਹਿਣਾ ਹੈ ਕਿ ਉਹ ਹਰ ਸਾਲ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਕਰਦੇ ਸਨ, ਪਰ ਇਸ ਵਾਰ ਪੰਜਾਬ ਸਰਕਾਰ (Government of Punjab) ਦੀਆਂ ਮਾੜੀਆਂ ਨੀਤੀਆਂ ਕਾਰਨ ਉਹ ਨਵੇਂ ਸਾਲ ‘ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਵਾਰ-ਵਾਰ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਮੰਨਿਆ ਜਾਵੇ, ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦੇ ਧਰਨੇ ਜਾਰੇ ਰਹਿਗੇ।