108 ਐਂਬੂਲੈਂਸ ਮੁਲਾਜ਼ਮਾਂ ਦਾ ਟੋਲ ਪਲਾਜ਼ਾ ‘ਤੇ ਧਰਨਾ ਪ੍ਰਦਰਸ਼ਨ - 108 ਐਂਬੂਲੈਂਸ ਮੁਲਾਜ਼ਮਾਂ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦਾ ਹਰ ਵਰਗ ਇਸ ਵੇਲੇ ਸੜਕਾਂ ਦੇ ਉੱਤੇ ਹੈ ਅਤੇ ਆਪਣੀਆਂ ਮੰਗਾਂ ਮਨਵਾਉਣ ਵਾਸਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ (Protests against the Punjab Government) ਕੀਤੇ ਜਾ ਰਹੇ ਹਨ। ਉੱਥੇ ਹੀ ਗੱਲ ਕੀਤੀ ਜਾਵੇ ਸਿਹਤ ਵਿਭਾਗ (Department of Health) ਦੀ ਤਾਂ ਉਨ੍ਹਾਂ ਵੱਲੋਂ 108 ਐਂਬੂਲੈਂਸ ਦੇ ਡਰਾਈਵਰਾਂ (108 Ambulance drivers) ਵੱਲੋਂ ਅੰਮ੍ਰਿਤਸਰ ਦੇ ਟੋਲ ਪਲਾਜ਼ਾ ‘ਤੇ ਧਰਨਾ (Dharna at Toll Plaza, Amritsar) ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਆਪਣੀ ਮੰਗ ਨੂੰ ਲੈਕੇ ਪੰਜਾਬ ਸਰਕਾਰ (Government of Punjab) ਨਾਲ ਕਈ ਵਾਰ ਮੀਟਿੰਗ ਕੀਤੀ ਗਈ ਹੈ, ਪਰ ਉਨ੍ਹਾਂ ਵੱਲੋਂ ਬਾਰ-ਬਾਰ ਭਰੋਸਾ ਦੇਣ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆ ਨਹੀਂ ਹੁੰਦੀਆਂ ਉਦੋਂ ਤੱਕ ਧਰਨੇ ਜਾਰੀ ਰਹਿਗੇ।